Psalmen 100
Dient dem HERRN mit Freuden
1ਧੰਨਵਾਦ ਦਾ ਭਜਨ ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ, 2ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ। 3ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ। 4ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ। 5ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।
Kopiert!
Aa