Psalmen 122
Ich freute mich, als man mir sagte
1ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ! 2ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ। 3ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ, 4ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ। 5ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ। 6ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ। 7ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਖੁਸ਼ਹਾਲੀ ਨਿਹਾਲਤਾ!
8ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ! 9ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਖੋਜੀ ਹੋਵਾਂਗਾ।
Kopiert!
Aa