Psalmen 64

Verbirg mich vor dem Rat der Bösen

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ। 2ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ, 3ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ, 4ਕਿ ਗੁਪਤ ਥਾਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਨਕ ਚਲਾਉਂਦੇ ਹਨ ਅਤੇ ਡਰਦੇ ਨਹੀਂ। 5ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਸਾਨੂੰ ਵੇਖੇਗਾ?

6ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸੀਂ ਇੱਕ ਪੱਕਾ ਖੋਜ ਕੱਢਿਆ ਹੈ!” ਕਿਉਂ ਜੋ ਮਨੁੱਖ ਦੇ ਮਨ ਦੇ ਵਿਚਾਰ ਅਤੇ ਅੰਦਰਲਾ ਦਿਲ ਡੂੰਘਾ ਹੈ। 7ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਨਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ, 8ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ। 9ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ। 10ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਯਹੋਵਾਹ ਦੀ ਵਡਿਆਈ ਕਰਨਗੇ।

Kopiert!
Aa