Jeremías 21

Jerusalén caerá ante Babilonia

1ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਜਦ ਸਿਦਕੀਯਾਹ ਰਾਜਾ ਨੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੂੰ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕਾਂ ਨੂੰ ਉਹ ਦੇ ਕੋਲ ਇਹ ਆਖਣ ਲਈ ਭੇਜਿਆ 2ਭਈ ਯਹੋਵਾਹ ਕੋਲੋਂ ਸਾਡੇ ਲਈ ਪੁੱਛੀਂ ਕਿਉਂ ਜੋ ਬਾਬਲ ਦਾ ਰਾਜਾ ਨਬੂਕਦਨੱਸਰ ਸਾਡੇ ਉੱਤੇ ਚੜ੍ਹਾਈ ਕਰ ਰਿਹਾ ਹੈ। ਸ਼ਾਇਦ ਯਹੋਵਾਹ ਸਾਡੇ ਨਾਲ ਆਪਣੇ ਸਾਰੇ ਅਚਰਜ਼ ਕੰਮਾਂ ਅਨੁਸਾਰ ਵਰਤਾਓ ਕਰੇ ਅਤੇ ਉਹ ਨੂੰ ਸਾਡੇ ਕੋਲੋਂ ਮੋੜ ਦੇਵੇ। 3ਤਾਂ ਯਿਰਮਿਯਾਹ ਨੇ ਉਹਨਾਂ ਨੂੰ ਆਖਿਆ, ਤੁਸੀਂ ਸਿਦਕੀਯਾਹ ਨੂੰ ਐਉਂ ਆਖੋ 4ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਲੜਾਈ ਦੇ ਸ਼ਸਤਰਾਂ ਨੂੰ ਮੋੜ ਦਿਆਂਗਾ ਜਿਹੜੇ ਤੁਹਾਡੇ ਹੱਥਾਂ ਵਿੱਚ ਹਨ ਜਿਹਨਾਂ ਨਾਲ ਤੁਸੀਂ ਬਾਬਲ ਦੇ ਰਾਜਾ ਅਤੇ ਕਸਦੀਆਂ ਨਾਲ ਲੜਦੇ ਹੋ ਜਿਹਨਾਂ ਨੇ ਤੁਹਾਨੂੰ ਕੰਧਾਂ ਦੇ ਬਾਹਰ ਘੇਰਿਆ ਹੋਇਆ ਹੈ ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਦੇ ਵਿਚਕਾਰ ਇਕੱਠਾ ਕਰਾਂਗਾ 5ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ, ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ 6ਮੈਂ ਇਸ ਸ਼ਹਿਰ ਦੇ ਵਾਸੀਆਂ ਨੂੰ, ਆਦਮੀਆਂ ਅਤੇ ਪਸ਼ੂਆਂ ਨੂੰ ਮਾਰਾਂਗਾ। ਉਹ ਵੱਡੀ ਬਵਾ ਨਾਲ ਮਰ ਜਾਣਗੇ 7ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ। 8ਤਦ ਤੂੰ ਇਸ ਪਰਜਾ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਅੱਗੇ ਜੀਵਨ ਦਾ ਰਾਹ ਅਤੇ ਮੌਤ ਦਾ ਰਾਹ ਰੱਖਦਾ ਹਾਂ

9ਜਿਹੜਾ ਇਸ ਸ਼ਹਿਰ ਵਿੱਚ ਰਹੇਗਾ, ਉਹ ਤਲਵਾਰ ਅਤੇ ਕਾਲ ਅਤੇ ਬਵਾ ਨਾਲ ਮਰੇਗਾ, ਅਤੇ ਜਿਹੜਾ ਇਹ ਦੇ ਵਿੱਚੋਂ ਨਿੱਕਲ ਜਾਵੇਗਾ ਅਤੇ ਆਪ ਨੂੰ ਕਸਦੀਆਂ ਦੇ ਹਵਾਲੇ ਕਰ ਦੇਵੇਗਾ, ਜਿਹਨਾਂ ਨੇ ਤੁਹਾਨੂੰ ਘੇਰਿਆ ਹੋਇਆ ਹੈ, ਉਹ ਜੀਉਂਦਾ ਰਹੇਗਾ ਅਤੇ ਉਹ ਦੀ ਜਾਨ ਉਹ ਦੇ ਲਈ ਇੱਕ ਲੁੱਟ ਦਾ ਮਾਲ ਹੋਵੇਗੀ 10ਕਿਉਂ ਜੋ ਮੈਂ ਆਪਣਾ ਮੂੰਹ ਇਸ ਸ਼ਹਿਰ ਦੇ ਵਿਰੁੱਧ ਕੀਤਾ ਹੈ ਕਿ ਮੈਂ ਇਸ ਨਾਲ ਬੁਰਿਆਈ, ਨਾ ਭਲਿਆਈ ਕਰਾਂ, ਯਹੋਵਾਹ ਦਾ ਵਾਕ ਹੈ। ਇਹ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਸੁੱਟੇਗਾ।

Haced justicia cada mañana

11ਯਹੂਦਾਹ ਦੇ ਰਾਜਾ ਦੇ ਘਰਾਣੇ ਦੇ ਵਿਖੇ, ਯਹੋਵਾਹ ਦਾ ਬਚਨ ਸੁਣੋ, 12ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ। 13ਵੇਖ, ਹੇ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮੈਦਾਨ ਦੀਏ ਚੱਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ?

14ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ-ਦੁਆਲੇ ਦਾ ਸਭ ਕੁਝ ਭੱਖ ਲਵੇਗੀ।

¡Copiado!
Aa