Tito 2

Enseña lo que conviene

1ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ। 2ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ। 3ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ। 4ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ। 5ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ। 6ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ। 7ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ। 8ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ।

9ਨੌਕਰਾਂ ਨੂੰ ਸਮਝਾ ਕਿ ਉਹ ਆਪਣੇ ਮਾਲਕਾਂ ਦੀ ਹਰੇਕ ਗੱਲ ਮੰਨਣ ਅਤੇ ਉਹਨਾਂ ਦੇ ਮਨਭਾਉਂਦੇ ਕੰਮ ਕਰਨ। 10ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।

La gracia que nos enseña

11ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ। 12ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ। 13ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ। 14ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ। 15ਇਹਨਾਂ ਬਚਨਾਂ ਅਤੇ ਪੂਰੇ ਅਧਿਕਾਰ ਨਾਲ ਆਗਿਆ ਦੇ ਅਤੇ ਸਿਖਾਉਂਦਾ ਰਹਿ l ਕੋਈ ਤੈਨੂੰ ਤੁਛ ਨਾ ਜਾਣੇ।

¡Copiado!
Aa