Psaumes 128
La bénédiction sur la maison
1ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ! 2ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ। 3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ। 4ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ। 5ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ, 6ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।
Copié !
Aa