Psalms 127
Unless the Lord builds the house
1ਸੁਲੇਮਾਨ ਦਾ ਯਾਤਰਾ ਦਾ ਗੀਤ ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ। 2ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ। 3ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ, 4ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ, 5ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!
Copied!
Aa