Psalms 15

Who may dwell on your holy hill

1ਦਾਊਦ ਦਾ ਭਜਨ। ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ? 2ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ, 3ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ। 4ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ, 5ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।

Copied!
Aa