Psalms 67

May the peoples praise you

1ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ। ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ। 2ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ। 3ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!

4ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ। 5ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! 6ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ। 7ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।

Copied!
Aa