Salmi 87
Tutte le mie sorgenti sono in te
1ਕੋਰਹ ਵੰਸ਼ੀਆਂ ਦਾ ਭਜਨ। ਗੀਤ। ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ। 2ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ। 3ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ। 4ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ। 5ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ। 6ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਇਹ ਵੀ ਉੱਥੇ ਜੰਮਿਆ। ਸਲਹ। 7ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।
Copiato!
Aa