시편 114

이스라엘이 애굽에서 나올 때에

1ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ, 2ਤਾਂ ਯਹੂਦਾਹ ਉਹ ਦਾ ਪਵਿੱਤਰ ਸਥਾਨ, ਇਸਰਾਏਲ ਉਹ ਦਾ ਰਾਜ ਹੋਇਆ। 3ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ!

4ਪਰਬਤ ਛੱਤ੍ਰਿਆਂ ਵਾਂਗੂੰ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਗੂੰ। 5ਹੇ ਸਮੁੰਦਰ, ਤੈਨੂੰ ਕੀ ਹੋਇਆ ਕਿ ਤੂੰ ਨੱਠਦਾ ਹੈਂ? ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂ? 6ਹੇ ਪਹਾੜੋ, ਤੁਸੀਂ ਛੱਤ੍ਰਿਆਂ ਵਾਂਗੂੰ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਗੂੰ ਕਿਉਂ ਟੱਪਦੇ ਹੋ?

7ਹੇ ਧਰਤੀ, ਪ੍ਰਭੂ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁਖ ਕੰਬ, 8ਜਿਸ ਨੇ ਚੱਟਾਨ ਨੂੰ ਪਾਣੀ ਦਾ ਛੰਭ, ਚਕਮਕ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ।

복사됨!
Aa