시편 93
여호와께서 다스리시니 위엄을 입으셨도다
1ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ। 2ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ। 3ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ!
4ਬਹੁਤਿਆਂ ਪਾਣੀਆਂ ਦੇ ਸ਼ੋਰ ਨਾਲੋਂ, ਹਾਂ ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਿਆਈ ਵਿੱਚ ਤੇਜਵਾਨ ਹੈ। 5ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੱਕ ਸ਼ੋਭਾ ਦਿੰਦੀ ਹੈ।
복사됨!
Aa