에스라 10
아직 소망이 있다
1ਜਦ ਅਜ਼ਰਾ ਨੇ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਪ੍ਰਾਰਥਨਾ ਕੀਤੀ ਅਤੇ ਰੋ-ਰੋ ਕੇ ਪਾਪਾਂ ਦਾ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਪੁਰਖਾਂ, ਇਸਤਰੀਆਂ ਅਤੇ ਬੱਚਿਆਂ ਦੀ ਇੱਕ ਬਹੁਤ ਵੱਡੀ ਸਭਾ ਉਸ ਦੇ ਕੋਲ ਇਕੱਠੀ ਹੋ ਗਈ ਅਤੇ ਲੋਕ ਫੁੱਟ-ਫੁੱਟ ਕੇ ਰੋਂਦੇ ਸਨ। 2ਤਦ ਏਲਾਮ ਦੇ ਪੁੱਤਰਾਂ ਵਿੱਚੋਂ, ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਕਿਹਾ, “ਅਸੀਂ ਇਸ ਦੇਸ਼ ਦੇ ਲੋਕਾਂ ਵਿੱਚੋਂ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਨਾਲ ਧੋਖਾ ਤਾਂ ਕੀਤਾ ਹੈ, ਪਰ ਇਸ ਸਥਿਤੀ ਵਿੱਚ ਵੀ ਇਸਰਾਏਲ ਦੇ ਲਈ ਇੱਕ ਉਮੀਦ ਹੈ। 3ਹੁਣ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਨੇਮ ਬੰਨ੍ਹੀਏ ਅਤੇ ਇਨ੍ਹਾਂ ਸਾਰੀਆਂ ਇਸਤਰੀਆਂ ਅਤੇ ਇਨ੍ਹਾਂ ਦੇ ਬੱਚਿਆਂ ਨੂੰ, ਪਰਮੇਸ਼ੁਰ ਦੀ ਆਗਿਆ ਅਤੇ ਉਨ੍ਹਾਂ ਦੀ ਸਲਾਹ ਨਾਲ ਜਿਹੜੇ ਸਾਡੇ ਪਰਮੇਸ਼ੁਰ ਦੇ ਹੁਕਮ ਤੋਂ ਕੰਬਦੇ ਹਨ, ਆਪਣੇ ਵਿੱਚੋਂ ਕੱਢ ਦੇਈਏ ਅਤੇ ਇਹ ਕੰਮ ਬਿਵਸਥਾ ਦੇ ਅਨੁਸਾਰ ਕੀਤਾ ਜਾਵੇ। 4ਉੱਠ, ਕਿਉਂ ਜੋ ਹੁਣ ਇਹ ਗੱਲ ਤੇਰੇ ਹੱਥ ਵਿੱਚ ਹੈ ਅਤੇ ਅਸੀਂ ਤੇਰੇ ਨਾਲ ਹਾਂ, ਇਸ ਲਈ ਤਕੜਾ ਹੋ ਕੇ ਇਹ ਕੰਮ ਕਰ!” 5ਤਦ ਅਜ਼ਰਾ ਉੱਠਿਆ ਅਤੇ ਜਾਜਕਾਂ, ਲੇਵੀਆਂ ਅਤੇ ਸਾਰੇ ਇਸਰਾਏਲੀਆਂ ਨੂੰ ਸਹੁੰ ਦਿੱਤੀ ਕਿ ਅਸੀਂ ਇਸੇ ਬਚਨ ਦੇ ਅਨੁਸਾਰ ਇਹ ਕੰਮ ਕਰਾਂਗੇ ਅਤੇ ਉਨ੍ਹਾਂ ਨੇ ਉਸੇ ਤਰ੍ਹਾਂ ਸਹੁੰ ਖਾਧੀ।
백성이 죄를 자백하다
6ਤਾਂ ਅਜ਼ਰਾ ਪਰਮੇਸ਼ੁਰ ਦੇ ਭਵਨ ਦੇ ਅੱਗਿਓਂ ਉੱਠਿਆ ਅਤੇ ਅਲਯਾਸ਼ੀਬ ਦੇ ਪੁੱਤਰ ਯਹੋਹਾਨਾਨ ਦੀ ਕੋਠੜੀ ਵਿੱਚ ਗਿਆ, ਅਤੇ ਉੱਥੇ ਜਾ ਕੇ ਨਾ ਰੋਟੀ ਖਾਧੀ ਤੇ ਨਾ ਪਾਣੀ ਪੀਤਾ, ਕਿਉਂ ਜੋ ਉਹ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਦੇ ਧੋਖੇ ਦੇ ਕਾਰਨ ਰੋਂਦਾ ਰਿਹਾ। 7ਤਾਂ ਉਨ੍ਹਾਂ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਸਾਰੇ ਲੋਕਾਂ ਲਈ ਮੁਨਾਦੀ ਕਰਵਾਈ ਕਿ ਉਹ ਯਰੂਸ਼ਲਮ ਵਿੱਚ ਇਕੱਠੇ ਹੋ ਜਾਣ। 8ਅਤੇ ਜੋ ਕੋਈ ਹਾਕਮਾਂ ਅਤੇ ਬਜ਼ੁਰਗਾਂ ਦੀ ਸਲਾਹ ਅਨੁਸਾਰ ਤਿੰਨ ਦਿਨਾਂ ਵਿੱਚ ਨਾ ਆਵੇ, ਉਸ ਦਾ ਸਾਰਾ ਮਾਲ-ਧਨ ਨਾਸ ਕੀਤਾ ਜਾਵੇਗਾ ਅਤੇ ਉਸ ਨੂੰ ਗ਼ੁਲਾਮੀ ਤੋਂ ਮੁੜੇ ਹੋਇਆਂ ਦੀ ਸਭਾ ਵਿੱਚੋਂ ਛੇਕਿਆ ਜਾਵੇਗਾ। 9ਤਾਂ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਮਨੁੱਖ ਤਿੰਨ ਦਿਨਾਂ ਦੇ ਵਿੱਚ ਯਰੂਸ਼ਲਮ ਵਿੱਚ ਇਕੱਠੇ ਹੋਏ। ਇਹ ਨੌਵੇਂ ਮਹੀਨੇ ਦੀ ਵੀਹ ਤਾਰੀਖ਼ ਸੀ ਅਤੇ ਸਾਰੀ ਪਰਜਾ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਬੈਠੀ ਹੋਈ, ਇਸ ਗੱਲ ਦੇ ਕਾਰਨ ਅਤੇ ਤੇਜ਼ ਮੀਂਹ ਦੇ ਕਾਰਨ ਕੰਬਦੀ ਸੀ। 10ਤਦ ਅਜ਼ਰਾ ਜਾਜਕ ਉੱਠਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਸੀਂ ਧੋਖਾ ਕੀਤਾ ਹੈ, ਅਤੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਇਸਰਾਏਲ ਦੇ ਦੋਸ਼ ਨੂੰ ਵਧਾਇਆ ਹੈ। 11ਹੁਣ ਤੁਸੀਂ ਯਹੋਵਾਹ, ਆਪਣੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ, ਆਪਣੇ ਪਾਪਾਂ ਦਾ ਇਕਰਾਰ ਕਰੋ ਅਤੇ ਉਸ ਦੀ ਇੱਛਾ ਪੂਰੀ ਕਰੋ ਅਤੇ ਇਸ ਦੇਸ਼ ਦੇ ਲੋਕਾਂ ਤੋਂ ਅਤੇ ਗੈਰ-ਕੌਮੀ ਇਸਤਰੀਆਂ ਤੋਂ ਅਲੱਗ ਹੋ ਜਾਓ।” 12ਤਾਂ ਸਾਰੀ ਸਭਾ ਨੇ ਉੱਤਰ ਦਿੱਤਾ ਅਤੇ ਉੱਚੀ ਅਵਾਜ਼ ਨਾਲ ਕਿਹਾ, “ਇਸੇ ਤਰ੍ਹਾਂ ਹੀ ਹੋਵੇਗਾ! ਜਿਵੇਂ ਤੁਸੀਂ ਕਿਹਾ ਹੈ ਅਸੀਂ ਉਸੇ ਤਰ੍ਹਾਂ ਹੀ ਕਰਾਂਗੇ!
13ਪਰ ਲੋਕ ਬਹੁਤ ਸਾਰੇ ਹਨ ਅਤੇ ਇਹ ਮੀਂਹ ਦਾ ਮੌਸਮ ਹੈ, ਇਸ ਕਾਰਨ ਅਸੀਂ ਬਾਹਰ ਨਹੀਂ ਖਲੋ ਸਕਦੇ! ਨਾਲੇ ਇਹ ਇੱਕ ਜਾਂ ਦੋ ਦਿਨ ਦਾ ਕੰਮ ਨਹੀਂ ਹੈ, ਕਿਉਂ ਜੋ ਅਸੀਂ ਇਸ ਗੱਲ ਵਿੱਚ ਵੱਡਾ ਅਪਰਾਧ ਕੀਤਾ ਹੈ! 14ਹੁਣ ਸਾਰੀ ਸਭਾ ਦੇ ਵੱਲੋਂ ਸਾਡੇ ਹਾਕਮ ਕੰਮ ਕਰਨ ਅਤੇ ਸਾਡੇ ਸ਼ਹਿਰਾਂ ਵਿੱਚੋਂ ਉਹ ਸਾਰੇ, ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਹੈ ਠਹਿਰਾਏ ਹੋਏ ਸਮੇਂ ਉੱਤੇ ਆਉਣ, ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸ਼ਹਿਰ ਦੇ ਬਜ਼ੁਰਗ ਅਤੇ ਨਿਆਈਂ ਵੀ ਆਉਣ, ਜਦ ਤੱਕ ਕਿ ਸਾਡੇ ਪਰਮੇਸ਼ੁਰ ਦਾ ਕ੍ਰੋਧ ਜੋ ਇਸ ਗੱਲ ਦੇ ਕਾਰਨ ਹੈ, ਸਾਡੇ ਤੋਂ ਮੁੜ ਨਾ ਜਾਵੇ।” 15ਸਿਰਫ਼ ਅਸਾਹੇਲ ਦਾ ਪੁੱਤਰ ਯੋਨਾਥਾਨ ਅਤੇ ਤਿਕਵਾਹ ਦਾ ਪੁੱਤਰ ਯਹਜ਼ਯਾਹ ਇਸ ਗੱਲ ਦੇ ਵਿਰੁੱਧ ਉੱਠੇ, ਅਤੇ ਮਸ਼ੁੱਲਾਮ ਤੇ ਸ਼ਬਥਈ ਲੇਵੀਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ 16ਪਰ ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਉਸੇ ਤਰ੍ਹਾਂ ਹੀ ਕੀਤਾ। ਤਦ ਅਜ਼ਰਾ ਜਾਜਕ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਕਈ ਆਗੂ, ਆਪੋ ਆਪਣੇ ਬਜ਼ੁਰਗਾਂ ਦੇ ਘਰਾਣਿਆਂ ਅਨੁਸਾਰ ਆਪਣੇ ਨਾਮ ਲਿਖਾ ਕੇ ਅਲੱਗ ਹੋਏ ਅਤੇ ਇਸ ਗੱਲ ਦੀ ਜਾਂਚ-ਪੜਤਾਲ ਕਰਨ ਲਈ ਦਸਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਬੈਠ ਗਏ। 17ਅਤੇ ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਤੱਕ ਉਨ੍ਹਾਂ ਨੇ ਉਹਨਾਂ ਸਾਰਿਆਂ ਮਨੁੱਖਾਂ ਦੀ ਜਾਂਚ-ਪੜਤਾਲ ਕੱਢ ਲਈ ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰ ਲਿਆ ਸੀ।
범죄한 자들의 명단
18ਅਤੇ ਜਾਜਕਾਂ ਦੇ ਪੁੱਤਰਾਂ ਵਿੱਚੋਂ ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਸੀ, ਉਹ ਇਹ ਸਨ: ਯੋਸਾਦਾਕ ਦੇ ਪੁੱਤਰ ਯੇਸ਼ੂਆ ਦੇ ਪੁੱਤਰਾਂ ਵਿੱਚੋਂ ਅਤੇ ਉਸ ਦੇ ਭਰਾ ਮਅਸ਼ੇਯਾਹ ਤੇ ਅਲੀਅਜ਼ਰ ਤੇ ਯਾਰੀਬ ਤੇ ਗਦਲਯਾਹ। 19ਉਨ੍ਹਾਂ ਨੇ ਆਪਣੀਆਂ ਪਤਨੀਆਂ ਨੂੰ ਕੱਢ ਦੇਣ ਦਾ ਬਚਨ ਦਿੱਤਾ, ਅਤੇ ਦੋਸ਼ੀ ਹੋਣ ਦੇ ਕਾਰਨ ਇੱਜੜ ਵਿੱਚੋਂ ਆਪਣੇ-ਆਪਣੇ ਲਈ ਇੱਕ-ਇੱਕ ਭੇਡੂ ਦੋਸ਼ ਦੀ ਬਲੀ ਲਈ ਚੜ੍ਹਾਇਆ। 20ਅਤੇ ਇੰਮੇਰ ਦੇ ਪੁੱਤਰਾਂ ਵਿੱਚੋਂ - ਹਨਾਨੀ ਤੇ ਜ਼ਬਦਯਾਹ। 21ਅਤੇ ਹਾਰੀਮ ਦੇ ਪੁੱਤਰਾਂ ਵਿੱਚੋਂ - ਮਅਸ਼ੇਯਾਹ ਤੇ ਏਲੀਯਾਹ ਤੇ ਸ਼ਮਅਯਾਹ ਤੇ ਯਹੀਏਲ ਤੇ ਉੱਜ਼ੀਯਾਹ 22ਅਤੇ ਪਸ਼ਹੂਰ ਦੇ ਪੁੱਤਰਾਂ ਵਿੱਚੋਂ ਅਲਯੋਏਨਈ, ਮਅਸ਼ੇਯਾਹ, ਇਸਮਾਏਲ, ਨਥਨਏਲ, ਯੋਜ਼ਾਬਾਦ ਤੇ ਅਲਾਸਾਹ 23ਅਤੇ ਲੇਵੀਆਂ ਵਿੱਚੋਂ - ਯੋਜ਼ਾਬਾਦ ਤੇ ਸ਼ਿਮਈ ਤੇ ਕੇਲਾਯਾਹ ਜੋ ਕਲੀਟਾ ਵੀ ਹੈ, ਪਥਹਯਾਹ, ਯਹੂਦਾਹ ਤੇ ਅਲੀਅਜ਼ਰ। 24ਅਤੇ ਗਾਇਕਾਂ ਵਿੱਚੋਂ - ਅਲਯਾਸ਼ੀਬ ਅਤੇ ਦਰਬਾਨਾਂ ਵਿੱਚੋਂ - ਸ਼ੱਲੂਮ ਤੇ ਤਲਮ ਤੇ ਊਰੀ। 25ਅਤੇ ਇਸਰਾਏਲ ਵਿੱਚੋਂ - ਪਰੋਸ਼ ਦੇ ਪੁੱਤਰਾਂ ਵਿੱਚੋਂ - ਰਮਯਾਹ, ਯਿਜ਼ਯਾਹ, ਮਲਕੀਯਾਹ, ਮੀਯਾਮੀਨ, ਅਲਆਜ਼ਾਰ, ਮਲਕੀਯਾਹ ਤੇ ਬਨਾਯਾਹ
26ਅਤੇ ਏਲਾਮ ਦੇ ਪੁੱਤਰਾਂ ਵਿੱਚੋਂ - ਮੱਤਨਯਾਹ, ਜ਼ਕਰਯਾਹ, ਯਹੀਏਲ, ਅਬਦੀ, ਯਿਰੇਮੋਥ ਤੇ ਏਲੀਯਾਹ 27ਅਤੇ ਜ਼ੱਤੂ ਦੇ ਪੁੱਤਰਾਂ ਵਿੱਚੋਂ - ਅਲਯੋਏਨਈ, ਅਲਯਾਸ਼ੀਬ, ਮੱਤਨਯਾਹ, ਯਿਰੇਮੋਥ, ਜ਼ਾਬਾਦ ਤੇ ਅਜ਼ੀਜ਼ਾ 28ਅਤੇ ਬੇਬਾਈ ਦੇ ਪੁੱਤਰਾਂ ਵਿੱਚੋਂ - ਯਹੋਹਾਨਾਨ, ਹਨਨਯਾਹ, ਜ਼ੱਬਈ, ਅਥਲਈ 29ਅਤੇ ਬਾਨੀ ਦੇ ਪੁੱਤਰਾਂ ਵਿੱਚੋਂ - ਮਸ਼ੁੱਲਾਮ, ਮੱਲੂਕ, ਅਦਾਯਾਹ, ਯਾਸ਼ੂਬ, ਸ਼ਆਲ ਤੇ ਰਾਮੋਥ 30ਅਤੇ ਪਹਥ-ਮੋਆਬ ਦੇ ਪੁੱਤਰਾਂ ਵਿੱਚੋਂ - ਅਦਨਾ ਤੇ ਕਲਾਲ, ਬਨਾਯਾਹ ਮਅਸ਼ੇਯਾਹ, ਮੱਤਨਯਾਹ, ਬਸਲੇਲ, ਬਿੰਨੂਈ ਤੇ ਮਨੱਸ਼ਹ 31ਹਾਰੀਮ ਦੇ ਪੁੱਤਰਾਂ ਵਿੱਚੋਂ - ਅਲੀਅਜ਼ਰ, ਯਿੱਸ਼ੀਯਾਹ, ਮਲਕੀਯਾਹ, ਸ਼ਮਅਯਾਹ, ਸ਼ਿਮਓਨ 32ਬਿਨਯਾਮੀਨ, ਮੱਲੂਕ ਸ਼ਮਰਯਾਹ 33ਹਾਸ਼ੁਮ ਦੇ ਪੁੱਤਰਾਂ ਵਿੱਚੋਂ - ਮਤਨਈ, ਮਤੱਤਾਹ, ਜ਼ਾਬਾਦ, ਅਲੀਫ਼ਾਲਟ, ਯਰੇਮਈ, ਮਨੱਸ਼ਹ ਸ਼ਿਮਈ,
34ਬਾਨੀ ਦੇ ਪੁੱਤਰਾਂ ਵਿੱਚੋਂ - ਮਅਦਈ, ਅਮਰਾਮ ਤੇ ਊਏਲ, 35ਬਨਾਯਾਹ, ਬੇਦਯਾਹ, ਕਲੂਹੀ, 36ਵਨਯਾਹ, ਮਰੇਮੋਥ, ਅਲਯਾਸ਼ੀਬ, 37ਮੱਤਨਯਾਹ, ਮਤਨਈ, ਤੇ ਯਅਸਾਈ, 38ਅਤੇ ਬਾਨੀ ਤੇ ਬਿੰਨੂਈ, ਸ਼ਿਮਈ, 39ਅਤੇ ਸ਼ਲਮਯਾਹ, ਨਾਥਾਨ ਤੇ ਅਦਾਯਾਹ 40ਮਕਦਨਬਈ, ਸ਼ਾਸ਼ਈ, ਸ਼ਾਰਈ, 41ਅਜ਼ਰੇਲ ਤੇ ਸ਼ਲਮਯਾਹ, ਸ਼ਮਰਯਾਹ,
42ਸ਼ੱਲੂਮ, ਅਮਰਯਾਹ, ਯੂਸੁਫ਼ 43ਨਬੋ ਦੇ ਪੁੱਤਰਾਂ ਵਿੱਚੋਂ - ਯਈਏਲ, ਮੱਤਿਥਯਾਹ, ਜ਼ਾਬਾਦ, ਜ਼ਬੀਨਾ, ਯੱਦਈ, ਯੋਏਲ ਤੇ ਬਨਾਯਾਹ 44ਇਹਨਾਂ ਸਾਰਿਆਂ ਨੇ ਗੈਰ-ਕੌਮੀ ਇਸਤਰੀਆਂ ਵਿਆਹ ਲਈਆਂ ਸਨ ਅਤੇ ਉਨ੍ਹਾਂ ਵਿੱਚੋਂ ਕਈ ਇਸਤਰੀਆਂ ਦੇ ਬੱਚੇ ਵੀ ਸਨ।