Êxodo 31

Bezalel e Aoliabe

1ਯਹੋਵਾਹ ਨੇ ਮੂਸਾ ਨੂੰ ਆਖਿਆ ਕਿ 2ਵੇਖ ਮੈਂ ਬਸਲਏਲ ਨੂੰ ਜਿਹੜਾ ਊਰੀ ਦਾ ਪੁੱਤਰ ਅਤੇ ਹੂਰ ਦਾ ਪੋਤਾ ਅਤੇ ਯਹੂਦਾਹ ਦੇ ਗੋਤ ਦਾ ਹੈ ਨਾਮ ਲੈ ਕੇ ਬੁਲਾਇਆ ਹੈ। 3ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ 4ਕਿ ਉਹ ਚਤਰਾਈ ਦੇ ਕੰਮ ਦੀ ਵਿਚਾਰ ਕਰੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ 5ਨਾਲੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਤੇ ਸਾਰੀ ਕਾਰੀਗਰੀ ਨਾਲ ਕੰਮ ਕਰੇ। 6ਅਤੇ ਵੇਖ ਮੈਂ ਉਹ ਦੇ ਨਾਲ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਜਿਹੜਾ ਦਾਨ ਦੇ ਗੋਤ ਦਾ ਹੈ ਥਾਪਿਆ ਅਤੇ ਸਾਰੇ ਸਿਆਣਿਆਂ ਦੇ ਮਨਾਂ ਵਿੱਚ ਬੁੱਧ ਪਾ ਦਿੱਤੀ ਤਾਂ ਜੋ ਉਹ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਬਣਾਉਣ, 7ਅਰਥਾਤ ਮੰਡਲੀ ਦਾ ਤੰਬੂ ਅਤੇ ਸਾਖੀ ਦਾ ਸੰਦੂਕ ਅਤੇ ਪ੍ਰਾਸਚਿਤ ਦਾ ਸਰਪੋਸ਼ ਜਿਹੜਾ ਉਹ ਦੇ ਉੱਤੇ ਹੈ ਅਤੇ ਤੰਬੂ ਦਾ ਸਾਰਾ ਸਮਾਨ 8ਨਾਲੇ ਮੇਜ਼ ਅਤੇ ਉਸ ਦਾ ਸਮਾਨ ਅਤੇ ਖ਼ਾਲਸ ਸ਼ਮਾਦਾਨ ਅਤੇ ਉਸ ਦਾ ਸਾਰਾ ਸਮਾਨ ਅਤੇ ਧੂਪ ਦੀ ਜਗਵੇਦੀ

9ਅਤੇ ਹੋਮ ਦੀ ਜਗਵੇਦੀ ਅਤੇ ਉਸ ਦਾ ਸਾਰਾ ਸਮਾਨ ਅਤੇ ਹੌਦ ਅਤੇ ਉਸ ਦੀ ਚੌਂਕੀ 10ਅਤੇ ਮਹੀਨ ਉਣੇ ਹੋਏ ਬਸਤਰ ਅਤੇ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਜਦ ਉਹ ਜਾਜਕਾਈ ਦੀ ਉਪਾਸਨਾ ਕਰਨ 11ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧ ਵਾਲੀ ਧੂਪ ਪਵਿੱਤਰ ਸਥਾਨ ਲਈ ਜੋ ਕੁਝ ਮੈਂ ਤੈਨੂੰ ਹੁਕਮ ਦਿੱਤਾ ਉਸ ਦੇ ਅਨੁਸਾਰ ਉਹ ਕਰਨ।

O sábado como sinal

12ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ 13ਤੂੰ ਇਸਰਾਏਲੀਆਂ ਨੂੰ ਬੋਲ ਕਿ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਨਿਸ਼ਾਨ ਹੈ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਵਿੱਤਰ ਕਰਨ ਵਾਲਾ ਹਾਂ। 14ਅਤੇ ਤੁਸੀਂ ਸਬਤ ਦੀ ਮਨੌਤ ਕਰਿਓ ਕਿਉਂ ਜੋ ਉਹ ਤੁਹਾਡੇ ਲਈ ਪਵਿੱਤਰ ਹੈ। ਜਿਹੜਾ ਉਹ ਨੂੰ ਭਰਿਸ਼ਟ ਕਰੇ ਉਹ ਜ਼ਰੂਰ ਮਾਰਿਆ ਜਾਵੇ ਕਿਉਂਕਿ ਜੇ ਕੋਈ ਉਸ ਵਿੱਚ ਕੰਮ ਕਰੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। 15ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸ਼ਰਾਮ ਦਾ ਸਬਤ ਯਹੋਵਾਹ ਲਈ ਪਵਿੱਤਰ ਹੈ। ਜੋ ਕੋਈ ਸਬਤ ਦੇ ਦਿਨ ਵਿੱਚ ਕੰਮ ਕਰੇ ਉਹ ਜ਼ਰੂਰ ਮਾਰਿਆ ਜਾਵੇ। 16ਉਪਰੰਤ ਇਸਰਾਏਲੀ ਸਬਤ ਦੀ ਮਨੌਤ ਕਰਨ ਅਤੇ ਆਪਣੀਆਂ ਪੀੜ੍ਹੀਆਂ ਤੱਕ ਇੱਕ ਵਿਸ਼ਰਾਮ ਦਾ ਦਿਨ ਕਰ ਕੇ ਮੰਨਣ ਕਿਉਂ ਜੋ ਉਹ ਸਦਾ ਲਈ ਇੱਕ ਨੇਮ ਹੈ। 17ਉਹ ਮੇਰੇ ਵਿੱਚ ਅਤੇ ਇਸਰਾਏਲੀਆਂ ਵਿੱਚ ਸਦਾ ਲਈ ਇੱਕ ਨਿਸ਼ਾਨ ਹੈ ਕਿਉਂਕਿ ਛੇ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ ਅਤੇ ਸੱਤਵੇਂ ਦਿਨ ਵਿਸ਼ਰਾਮ ਕੀਤਾ ਅਤੇ ਸ਼ਾਂਤ ਪਾਈ।

As tábuas escritas por Deus

18ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਰਬਤ ਉੱਤੇ ਸਾਖੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ।

Copiado!
Aa