Jó 25
Como pode o homem ser justo
1ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ, 2“ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ, ਉਹ ਆਪਣੇ ਉੱਚਿਆਂ ਸਥਾਨਾਂ ਵਿੱਚ ਸੁੱਖ-ਸਾਂਦ ਕਾਇਮ ਕਰਦਾ ਹੈ। 3ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ ਅਤੇ ਕੌਣ ਹੈ ਜਿਸ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ?
4ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ? 5ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ, ਅਤੇ ਤਾਰੇ ਵੀ ਨਿਰਮਲ ਨਹੀਂ ਠਹਿਰਦੇ। 6ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ, ਆਦਮੀ ਦਾ ਪੁੱਤਰ, ਜਿਹੜਾ ਕਿਰਮ ਹੀ ਹੈ?”
Copiado!
Aa