Salmos 11

No Senhor me refugio

1ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ? 2ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ। 3ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ?

4ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ। 5ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ। 6ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ, 7ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ।

Copiado!
Aa