Salmos 57
Firme está o meu coração
1ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਉਹ ਸ਼ਾਊਲ ਤੋਂ ਭੱਜ ਕੇ ਗੁਫ਼ਾ ਵਿੱਚ ਲੁੱਕ ਗਿਆ ਸੀ। ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ, ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ, ਜਿਨ੍ਹਾਂ ਚਿਰ ਇਹ ਆਫ਼ਤਾਂ ਨਾ ਲੰਘ ਜਾਣ। 2ਮੈ ਅੱਤ ਮਹਾਨ ਪਰਮੇਸ਼ੁਰ ਨੂੰ ਪੁਕਾਰਾਂਗਾ, ਉਸ ਪਰਮੇਸ਼ੁਰ ਨੂੰ ਜਿਹੜਾ ਮੇਰੇ ਲਈ ਸਭ ਕੁਝ ਪੂਰਿਆਂ ਕਰਦਾ ਹੈ। 3ਉਹ ਸਵਰਗ ਤੋਂ ਭੇਜ ਕੇ ਮੈਨੂੰ ਬਚਾਵੇਗਾ, ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ। ਸਲਹ। ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ। 4ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ। 5ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!
6ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ, ਮੇਰੀ ਜਾਨ ਝੁੱਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਉਹ ਆਪ ਉਸ ਵਿੱਚ ਡਿੱਗ ਪਏ ਹਨ। ਸਲਹ। 7ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈਂ ਗਾਵਾਂਗਾ, ਮੈਂ ਭਜਨ ਕੀਰਤਨ ਕਰਾਂਗਾ! 8ਹੇ ਮੇਰੇ ਮਨ, ਜਾਗ! ਹੇ ਸਿਤਾਰ ਤੇ ਬਰਬਤ, ਜਾਗੋ! ਮੈਂ ਫਜ਼ਰ ਨੂੰ ਵੀ ਜਾਗਾਂਗਾ!
9ਹੇ ਪ੍ਰਭੂ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਮੈਂ ਕੌਮਾਂ ਵਿੱਚ ਤੇਰੀ ਅਰਾਧਨਾ ਕਰਾਂਗਾ! 10ਤੇਰੀ ਦਯਾ ਤਾਂ ਅਕਾਸ਼ਾਂ ਤੱਕ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਵੱਡੀ ਹੈ। 11ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!