Salmos 70

Apressa-te, ó Deus, em me livrar

1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਯਾਦ ਕਰਾਉਣ ਲਈ। ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ! 2ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਬਰਾ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਤੇ ਸ਼ਰਮਿੰਦੇ ਹੋਣ! 3ਜਿਹੜੇ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ!

4ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ! 5ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!।

Copiado!
Aa